ਬੀਬੀ ਜਸਵਿੰਦਰ ਕੌਰ ਮਲੋਆ ਦੇ ਹੋਏ ਅਕਾਲ ਚਲਾਣੇ ਉਤੇ ਸ. ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
ਫ਼ਤਹਿਗੜ੍ਹ ਸਾਹਿਬ, 16 ਜੁਲਾਈ ( ) “ਬੀਬੀ ਜਸਵਿੰਦਰ ਕੌਰ ਮਲੋਆ ਜੋ ਕਿ ਸਾਡੀ ਪਾਰਟੀ ਦੇ ਰੋਪੜ੍ਹ ਜਿ਼ਲ੍ਹੇ ਦੇ ਸੀਨੀਅਰ ਆਗੂ ਆਰਚੀਟੈਕਚਰ ਸ. ਪਰਮਿੰਦਰ ਸਿੰਘ ਮਲੋਆ ਜੋ ਕਿ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਹਲਕਾ ਇੰਨਚਾਰਜ ਵੀ ਹਨ, ਉਨ੍ਹਾਂ ਦੇ ਧਰਮਪਤਨੀ ਦੇ ਹੋਏ ਅਚਾਨਕ ਅਕਾਲ ਚਲਾਣੇ ਉਤੇ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪਾਰਟੀ ਦੀ ਸਮੁੱਚੀ ਲੀਡਰਸਿਪ ਨੇ ਸ. ਪਰਮਿੰਦਰ ਸਿੰਘ ਮਲੋਆ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਜਿਥੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉਥੇ ਵਿਛੜੀ ਪਵਿੱਤਰ ਨੇਕ ਆਤਮਾ ਦੀ ਸ਼ਾਂਤੀ ਲਈ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਸਮੂਹਿਕ ਰੂਪ ਵਿਚ ਅਰਦਾਸ ਕਰਨ ਦੇ ਨਾਲ-ਨਾਲ ਪਰਿਵਾਰ ਦੇ ਮੈਬਰਾਂ, ਸੰਬੰਧੀਆਂ ਨੂੰ ਭਾਣੇ ਵਿਚ ਵਿਚਰਣ ਦੀ ਸ਼ਕਤੀ ਦੀ ਬਖਸਿਸ ਕਰਨ ਦੀ ਅਰਜੋਈ ਵੀ ਕੀਤੀ ਗਈ ।”
ਇਸ ਦੁੱਖ ਦਾ ਪ੍ਰਗਟਾਵਾ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਇਮਾਨ ਸਿੰਘ ਮਾਨ ਕਾਰਜਕਾਰੀ ਪ੍ਰਧਾਨ, ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ, ਮਾਸਟਰ ਕਰਨੈਲ ਸਿੰਘ ਨਾਰੀਕੇ, ਪ੍ਰੋ. ਮਹਿੰਦਰਪਾਲ ਸਿੰਘ, ਕੁਸਲਪਾਲ ਸਿੰਘ ਮਾਨ, ਕੁਲਦੀਪ ਸਿੰਘ ਭਾਗੋਵਾਲ, ਹਰਪਾਲ ਸਿੰਘ ਬਲੇਰ, ਅੰਮ੍ਰਿਤਪਾਲ ਸਿੰਘ ਛੰਦੜਾ, ਗੁਰਜੰਟ ਸਿੰਘ ਕੱਟੂ, ਡਾ. ਹਰਜਿੰਦਰ ਸਿੰਘ ਜੱਖੂ, ਅਵਤਾਰ ਸਿੰਘ ਖੱਖ, ਰਣਜੀਤ ਸਿੰਘ ਸੰਤੋਖਗੜ੍ਹ, ਬੀਬੀ ਤੇਜ ਕੌਰ, ਹਰਜੀਤ ਸਿੰਘ ਚਤਾਮਲਾ, ਗੁਰਪ੍ਰੀਤ ਸਿੰਘ ਮੜੌਲੀ, ਬਲਕਾਰ ਸਿੰਘ ਭੁੱਲਰ, ਗੋਪਾਲ ਸਿੰਘ ਝਾੜੋ, ਦਲਜੀਤ ਸਿੰਘ ਕੁੰਭੜਾ, ਸਰਬਜੀਤ ਸਿੰਘ ਭਾਟੀਆ ਆਦਿ ਆਗੂਆਂ ਨੇ ਪਰਿਵਾਰ ਨਾਲ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਕੀਤਾ ।