ਜਨਾਬ ਉਮਰ ਅਬਦੁੱਲਾ ਮੁੱਖ ਮੰਤਰੀ ਜੰਮੂ-ਕਸਮੀਰ ਵੱਲੋਂ ਸੂਬੇ ਵਿਚ ਪੰਜਾਬੀ ਭਾਸ਼ਾ ਨੂੰ ਸਤਿਕਾਰ ਦੇਣ ਲਈ ਧੰਨਵਾਦ : ਮਾਨ
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ ( ) “ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜੰਮੂ-ਕਸਮੀਰ ਦੇ ਮੁੱਖ ਮੰਤਰੀ ਜਨਾਬ ਉਮਰ ਅਬਦੁੱਲਾ ਦਾ ਸਮੁੱਚੇ ਪੰਜਾਬੀਆਂ ਤੇ ਸਿੱਖ ਕੌਮ ਵੱਲੋਂ ਇਸ ਲਈ ਤਹਿ ਦਿਲੋ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਨੂੰ ਜੰਮੂ-ਕਸਮੀਰ ਸੂਬੇ ਵਿਚ ਪੰਜਾਬੀ ਭਾਸ਼ਾ, ਬੋਲੀ ਨੂੰ ਦਫਤਰੀ ਭਾਸ਼ਾ ਦੇ ਤੌਰ ਤੇ ਲਾਗੂ ਕਰਨ ਲਈ ਆਪਣੀ ਵਿਧਾਨ ਸਭਾ ਵਿਚ ਬਿਲ ਪਾਸ ਕਰਕੇ ਪੰਜਾਬੀਆਂ ਅਤੇ ਸਿੱਖ ਕੌਮ ਦੇ ਮਨਾਂ ਨੂੰ ਜਿੱਤਿਆ ਹੈ ਅਤੇ ਪੰਜਾਬੀ ਬੋਲੀ ਨੂੰ ਵੀ ਕਸਮੀਰੀ, ਡੋਗਰੀ, ਉਰਦੂ ਦੇ ਬਰਾਬਰ ਸਤਿਕਾਰ ਦੇਣ ਦੇ ਉਦਮ ਕੀਤੇ ਹਨ । ਸ. ਮਾਨ ਨੇ ਉਚੇਚੇ ਤੌਰ ਤੇ ਡਾ. ਉਮਰ ਅਬਦੁੱਲਾ ਦੇ ਪਿਤਾ ਡਾ. ਫਾਰੂਖ ਅਬਦੁੱਲਾ ਦਾ ਵੀ ਉਚੇਚੇ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਹਮੇਸ਼ਾਂ ਪੰਜਾਬ, ਪੰਜਾਬੀਆਂ ਤੇ ਸਿੱਖ ਕੌਮ ਦੇ ਹੱਕ ਹਕੂਕਾ ਦੀ ਦ੍ਰਿੜਤਾ ਨਾਲ ਗੱਲ ਕਰਦੇ ਰਹੇ ਹਨ ਅਤੇ ਸਾਡੇ ਨਾਲ ਸਦਭਾਵਨਾ ਭਰੇ ਸੰਬੰਧ ਬਣਾਉਣ ਵਿਚ ਭੂਮਿਕਾ ਨਿਭਾਉਦੇ ਰਹੇ ਹਨ ।”