01 ਜੁਲਾਈ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ
ਫ਼ਤਹਿਗੜ੍ਹ ਸਾਹਿਬ, 29 ਜੂਨ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ 2021 ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ, ਜਿਸਨੂੰ ਚੱਲਦਿਆ ਹੋਇਆ ਇਕ ਸਾਲ ਦਾ ਸਮਾਂ ਪੂਰਨ ਹੋ ਗਿਆ ਹੈ ਇਸ ਵਿਚ 01 ਜੁਲਾਈ ਤੋ ਸ. ਬਹਾਦਰ ਸਿੰਘ ਭਸੌੜ ਸੰਗਰੂਰ, 02 ਜੁਲਾਈ ਨੂੰ ਸ. ਹਰਦੇਵ ਸਿੰਘ ਪੱਪੂ ਮਲੇਰਕੋਟਲਾ, 03 ਜੁਲਾਈ ਨੂੰ ਸੁਖਜਿੰਦਰ ਸਿੰਘ ਕਾਜਮਪੁਰ ਬਟਾਲਾ, 04 ਜੁਲਾਈ ਨੂੰ ਹਰਜੀਤ ਸਿੰਘ ਵਿਰਕ ਹਰਿਆਣਾ, 05 ਜੁਲਾਈ ਨੂੰ ਦਰਸ਼ਨ ਸਿੰਘ ਮੰਡੇਰ ਬਰਨਾਲਾ, 06 ਜੁਲਾਈ ਨੂੰ ਪਰਮਿੰਦਰ ਸਿੰਘ ਬਾਲਿਆਵਾਲੀ ਬਠਿੰਡਾ, 07 ਜੁਲਾਈ ਨੂੰ ਗੁਰਬਚਨ ਸਿੰਘ ਪਵਾਰ ਗੁਰਦਾਸਪੁਰ, 08 ਜੁਲਾਈ ਨੂੰ ਨੌਨਿਹਾਲ ਸਿੰਘ ਪਟਿਆਲਾ, 09 ਜੁਲਾਈ ਨੂੰ ਗੁਰਦੀਪ ਸਿੰਘ ਖੁਣਖੁਣ ਹੁਸਿਆਰਪੁਰ, 10 ਜੁਲਾਈ ਨੂੰ ਨਰਿੰਦਰ ਸਿੰਘ ਖੁਸਰੋਪੁਰ ਕਪੂਰਥਲਾ, 11 ਜੁਲਾਈ ਨੂੰ ਨਰਿੰਦਰ ਸਿੰਘ ਕਾਲਾਬੂਲਾ ਧੂਰੀ, 12 ਜੁਲਾਈ ਨੂੰ ਜਤਿੰਦਰਬੀਰ ਸਿੰਘ ਪੰਨੂੰ ਕਾਦੀਆ, 13 ਜੁਲਾਈ ਨੂੰ ਲਖਵੀਰ ਸਿੰਘ ਸੌਟੀ ਅਮਲੋਹ, 14 ਜੁਲਾਈ ਨੂੰ ਬੀਬੀ ਮਨਦੀਪ ਕੌਰ ਲੁਧਿਆਣਾ, 15 ਜੁਲਾਈ ਨੂੰ ਬਲਵੀਰ ਸਿੰਘ ਬੱਛੋਆਣਾ ਮਾਨਸਾ, 16 ਜੁਲਾਈ ਨੂੰ ਜਗਜੀਤ ਸਿੰਘ ਖ਼ਾਲਸਾ ਰਾਜਪੁਰਾ ਦੇ ਜਥੇ ਗ੍ਰਿਫ਼ਤਾਰੀ ਲਈ ਜਾਣਗੇ ।”
ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ ।