01 ਫਰਵਰੀ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 31 ਜਨਵਰੀ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 01 ਫਰਵਰੀ ਹਰਬੰਸ ਸਿੰਘ ਪੈਲੀ ਨਵਾਂਸਹਿਰ, 02 ਫਰਵਰੀ ਨੂੰ ਜਸਕਰਨ ਸਿੰਘ ਕਾਹਨਸਿੰਘਵਾਲਾ ਮਾਨਸਾ, 03 ਫਰਵਰੀ ਨੂੰ ਰੂਬੀ ਬਰਾੜ ਮੁਕਤਸਰ, 04 ਫਰਵਰੀ ਬੀਬੀ ਮਨਦੀਪ ਕੌਰ ਲੁਧਿਆਣਾ, 05 ਫਰਵਰੀ ਨੂੰ ਜਥੇਦਾਰ ਮੋਹਨ ਸਿੰਘ ਕਰਤਾਰਪੁਰ ਪਟਿਆਲਾ, 06 ਫਰਵਰੀ ਨੂੰ ਮਨਜੀਤ ਸਿੰਘ ਅਤੇ ਮਨਿੰਦਰ ਸਿੰਘ ਲਾਡੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ ਨੂੰ ਗੁਰਨਾਮ ਸਿੰਘ ਸਿੰਗੜੀਵਾਲ ਹੁਸਿਆਰਪੁਰ, 08 ਫਰਵਰੀ ਨੂੰ ਸੁਰਜੀਤ ਸਿੰਘ ਤਲਵੰਡੀ ਜਗਰਾਓ, 09 ਫਰਵਰੀ ਨੂੰ ਸੁਖਬੀਰ ਸਿੰਘ ਛਾਂਜਲੀ, 10 ਫਰਵਰੀ ਨੂੰ ਬੀਬੀ ਤੇਜ ਕੌਰ ਰੋਪੜ੍ਹ, 11 ਫਰਵਰੀ ਨੂੰ ਪਰਮਿੰਦਰ ਸਿੰਘ ਬਾਲਿਆਵਾਲੀ ਬਠਿੰਡਾ, 12 ਫਰਵਰੀ ਨੂੰ ਧੂਰੀ ਤੋ ਜਥੇਦਾਰ ਬਾਦਸ਼ਾਹਪੁਰ ਤੇ ਕਾਲਾਬੂਲਾ, 13 ਫਰਵਰੀ ਨੂੰ ਸੁਖਜੀਤ ਸਿੰਘ ਡਰੋਲੀ ਜਲੰਧਰ, 14 ਫਰਵਰੀ ਨੂੰ ਬਹਾਦਰ ਸਿੰਘ ਭਸੌੜ ਸੰਗਰੂਰ, 15 ਫਰਵਰੀ ਨੂੰ ਅਵਤਾਰ ਸਿੰਘ ਖੱਖ ਹੁਸਿਆਰਪੁਰ ਆਗੂਆਂ ਦੇ ਜਥੇ ਗ੍ਰਿਫ਼ਤਾਰੀ ਲਈ ਜਾਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਭ ਜਥੇ ਆਪੋ-ਆਪਣੀ ਵਾਰੀ ਅਨੁਸਾਰ ਸਮੇਂ ਨਾਲ ਪਹੁੰਚਕੇ ਗ੍ਰਿਫ਼ਤਾਰੀ ਵੀ ਦੇਣਗੇ ਅਤੇ ਬਰਗਾੜੀ ਮੋਰਚੇ ਦੇ ਮਕਸਦ ਨੂੰ ਵੀ ਆਪੋ-ਆਪਣੇ ਇਲਾਕਿਆ ਵਿਚ ਉਜਾਗਰ ਕਰਦੇ ਹੋਏ ਪਾਰਟੀ ਜਿ਼ੰਮੇਵਾਰੀ ਨੂੰ ਨਿਰੰਤਰ ਨਿਭਾਉਦੇ ਰਹਿਣਗੇ । 

Leave a Reply

Your email address will not be published. Required fields are marked *