17 ਅਕਤੂਬਰ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ
ਫ਼ਤਹਿਗੜ੍ਹ ਸਾਹਿਬ, 15 ਅਕਤੂਬਰ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ 2021 ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 17 ਅਕਤੂਬਰ ਨੂੰ ਬਲਦੇਵ ਸਿੰਘ ਗਗੜਾ ਮੋਗਾ, 18 ਅਕਤੂਬਰ ਨੂੰ ਮੋਹਨ ਸਿੰਘ ਕਰਤਾਰਪੁਰ ਪਟਿਆਲਾ, 19 ਪ੍ਰੀਤਮ ਸਿੰਘ ਮਾਨਗੜ੍ਹ ਲੁਧਿਆਣਾ, 20 ਅਕਤੂਬਰ ਬਲਰਾਜ ਸਿੰਘ ਖ਼ਾਲਸਾ ਮੋਗਾ, 21 ਅਕਤੂਬਰ ਸੁਰਜੀਤ ਸਿੰਘ ਤਲਵੰਡੀ ਜਗਰਾਓ, 22 ਅਕਤੂਬਰ ਜਸਵੰਤ ਸਿੰਘ ਚੀਮਾਂ ਲੁਧਿਆਣਾ, 23 ਅਕਤੂਬਰ ਰਜਿੰਦਰ ਸਿੰਘ ਫ਼ੌਜੀ ਫਗਵਾੜਾ, 24 ਅਕਤੂਬਰ ਦਰਸ਼ਨ ਸਿੰਘ ਮੰਡੇਰ ਬਰਨਾਲਾ, 25 ਅਕਤੂਬਰ ਹਰਜੀਤ ਸਿੰਘ ਮੀਆਪੁਰ ਤਰਨਤਾਰਨ, 26 ਅਕਤੂਬਰ ਪਰਮਜੀਤ ਸਿੰਘ ਫਾਜਿਲਕਾ, 27 ਅਕਤੂਬਰ ਬਲਕਾਰ ਸਿੰਘ ਭੁੱਲਰ ਪਟਿਆਲਾ, 28 ਅਕਤੂਬਰ ਨੂੰ ਨਰਿੰਦਰ ਸਿੰਘ ਖੁਸਰੋਪੁਰ ਕਪੂਰਥਲਾ, 29 ਅਕਤੂਬਰ ਰਣਜੀਤ ਸਿੰਘ ਸੰਤੌਖਗੜ੍ਹ ਰੋਪੜ੍ਹ, 30 ਅਕਤੂਬਰ ਦਵਿੰਦਰ ਸਿੰਘ ਖਾਨਖਾਨਾ ਨਵਾਂਸਹਿਰ, 31 ਅਕਤੂਬਰ ਲਖਵੀਰ ਸਿੰਘ ਸੌਟੀ ਅਮਲੋਹ ਦੇ ਜਥੇ ਗ੍ਰਿਫ਼ਤਾਰੀਆਂ ਦੇਣਗੇ ।”
ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ ।