ਸਿਮਰਨਜੀਤ ਸਿੰਘ ਮਾਨ ਦੇ ਸੁਪਤਨੀ ਬੀਬੀ ਗੀਤਇੰਦਰ ਕੌਰ ਮਾਨ ਦੇ ਭਰਾ ਸ. ਹਿੰਮਤ ਸਿੰਘ ਦੇ ਹੋਏ ਅਕਾਲ ਚਲਾਣੇ ਉਤੇ ਸਮੁੱਚੀ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਫ਼ਤਹਿਗੜ੍ਹ ਸਾਹਿਬ, 13 ਦਸੰਬਰ ( ) “ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੁਪਤਨੀ ਬੀਬੀ ਗੀਤਇੰਦਰ ਕੌਰ ਮਾਨ ਜੀ ਦੇ ਇਕਲੋਤੇ ਭਰਾ ਸ. ਹਿੰਮਤ ਸਿੰਘ ਜੋ ਪਰਿਵਾਰ ਵਿਚ ਸਭ ਤੋ ਛੋਟੇ ਸਨ ਅਤੇ ਬੀਤੇ ਕੁਝ ਦਿਨਾਂ ਤੋਂ ਪੀ.ਜੀ.ਆਈ. ਵਿਖੇ ਜੇਰੇ ਇਲਾਜ ਅਧੀਨ ਸਨ, ਉਹ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅੱਜ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ । ਜਿਨ੍ਹਾਂ ਦੇ ਚਲੇ ਜਾਣ ਨਾਲ ਸਮੁੱਚੇ ਮਾਨ ਪਰਿਵਾਰ, ਸੰਬੰਧੀਆਂ, ਮਿੱਤਰਾਂ, ਦੋਸਤਾਂ ਤੋਂ ਇਕ ਬਹੁਤ ਹੀ ਨੇਕ ਪਵਿੱਤਰ ਆਤਮਾ ਦਾ ਵਿਛੋੜਾ ਹੋ ਗਿਆ ਹੈ ਅਤੇ ਸਭਨਾਂ ਨੂੰ ਉਨ੍ਹਾਂ ਦੇ ਚਲੇ ਜਾਣ ਤੇ ਜਿਥੇ ਡੂੰਘਾਂ ਸਦਮਾ ਪਹੁੰਚਿਆ ਹੈ, ਉਥੇ ਕਦੀ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਸਮੁੱਚੀ ਪਾਰਟੀ ਦੇ ਸੀਨੀਅਰ ਮੈਬਰਾਂ ਨੇ ਬੀਬੀ ਗੀਤਇੰਦਰ ਕੌਰ ਮਾਨ, ਮਹਾਰਾਣੀ ਪ੍ਰਨੀਤ ਕੌਰ ਅਤੇ ਸ. ਸਿਮਰਨਜੀਤ ਸਿੰਘ ਮਾਨ ਤੇ ਪਰਿਵਾਰ ਦੇ ਸਮੁੱਚੇ ਮੈਬਰਾਂ ਨਾਲ ਗਹਿਰੇ ਦੁੱਖ ਦਾ ਇਜਹਾਰ ਕਰਦੇ ਹੋਏ ਵਿਛੜੀ ਨੇਕ ਪਵਿੱਤਰ ਆਤਮਾ ਦੀ ਸ਼ਾਂਤੀ ਲਈ ਜਿਥੇ ਸਮੂਹਿਕ ਅਰਦਾਸ ਕੀਤੀ ਹੈ, ਉਥੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸਣ ਲਈ ਅਰਜੋਈ ਵੀ ਕੀਤੀ ਗਈ ਹੈ ।”

ਇਸ ਦੁੱਖ ਦਾ ਪ੍ਰਗਟਾਵਾਂ ਅੱਜ ਪਾਰਟੀ ਦਫਤਰ ਵਿਖੇ ਇਕੱਤਰ ਹੋਈ ਸੀਨੀਅਰ ਲੀਡਰਸਿਪ ਜਿਨ੍ਹਾਂ ਵਿਚ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ, ਜਸਕਰਨ ਸਿੰਘ ਕਾਹਨਸਿੰਘਵਾਲਾ, ਮਾਸਟਰ ਕਰਨੈਲ ਸਿੰਘ ਨਾਰੀਕੇ, ਪ੍ਰੋ. ਮਹਿੰਦਰਪਾਲ ਸਿੰਘ, ਕੁਸਲਪਾਲ ਸਿੰਘ ਮਾਨ, ਗੁਰਸੇਵਕ ਸਿੰਘ ਜਵਾਹਰਕੇ, ਹਰਪਾਲ ਸਿੰਘ ਬਲੇਰ, ਕੁਲਦੀਪ ਸਿੰਘ ਭਾਗੋਵਾਲ, ਅਵਤਾਰ ਸਿੰਘ ਖੱਖ (ਸਾਰੇ ਜਰਨਲ ਸਕੱਤਰ), ਗੁਰਜੰਟ ਸਿੰਘ ਕੱਟੂ ਵਿਸੇਸ ਸਕੱਤਰ, ਲਖਵੀਰ ਸਿੰਘ ਮਹੇਸ਼ਪੁਰੀਆ ਦਫਤਰ ਸਕੱਤਰ, ਰਣਦੀਪ ਸਿੰਘ ਪੀ.ਏ, ਅੰਮ੍ਰਿਤਪਾਲ ਸਿੰਘ ਛੰਦੜਾ ਯੂਥ ਪ੍ਰਧਾਨ, ਸਿੰਗਾਰਾ ਸਿੰਘ ਬਡਲਾ ਜਿ਼ਲ੍ਹਾ ਪ੍ਰਧਾਨ, ਕੁਲਦੀਪ ਸਿੰਘ ਪਹਿਲਵਾਨ ਅਗਜੈਕਟਿਵ ਮੈਬਰ, ਹਿੰਮਤ ਸਿੰਘ, ਲਲਿਤ ਮੋਹਨ ਸਿੰਘ, ਦੀਪਕ ਸਿੰਘ, ਚੰਦਨ ਸਿੰਘ, ਰਾਕੇਸ ਪਟੇਲ ਆਦਿ ਆਗੂਆ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਮਾਨ ਪਰਿਵਾਰ ਦੇ ਇਸ ਵੱਡੇ ਦੁੱਖ ਵਿਚ ਆਤਮਿਕ ਤੌਰ ਤੇ ਸਮੂਲੀਅਤ ਕੀਤੀ ।

Leave a Reply

Your email address will not be published. Required fields are marked *