ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਦੇ ਹੋਏ ਅਕਾਲ ਚਲਾਣੇ ਤੇ ਸ. ਮਾਨ ਅਤੇ ਪਾਰਟੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਅੰਮ੍ਰਿਤਸਰ, 13 ਦਸੰਬਰ ( ) “ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੋ ਅੱਜ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ, ਉਨ੍ਹਾਂ ਦੇ ਚਲੇ ਜਾਣ ਤੇ ਬ੍ਰਹਮਪੁਰਾ ਪਰਿਵਾਰ, ਮਿੱਤਰ, ਸੰਬੰਧੀਆਂ ਅਤੇ ਇਲਾਕਾ ਨਿਵਾਸੀਆ ਨੂੰ ਇਕ ਅਸਹਿ ਤੇ ਅਕਹਿ ਘਾਟਾ ਪਿਆ ਹੈ । ਅਸੀ ਉਨ੍ਹਾਂ ਦੇ ਪਰਿਵਾਰ ਦੇ ਦੁੱਖ ਵਿਚ ਸਮੂਲੀਅਤ ਕਰਦੇ ਹੋਏ ਗੁਰੂ ਚਰਨਾਂ ਵਿਚ ਵਿਛੜੀ ਆਤਮਾ ਦੀ ਸ਼ਾਂਤੀ ਲਈ ਜਿਥੇ ਅਰਦਾਸ ਕਰਦੇ ਹਾਂ, ਉਥੇ ਸਭਨਾਂ ਨੂੰ ਭਾਣੇ ਵਿਚ ਰਹਿਣ ਦੀ ਸ਼ਕਤੀ ਬਖਸਣ ਦੀ ਅਰਜੋਈ ਵੀ ਕਰਦੇ ਹਾਂ ।”

ਇਸ ਦੁੱਖ ਦਾ ਪ੍ਰਗਟਾਵਾਂ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਅਤੇ ਉਨ੍ਹਾਂ ਦੇ ਇਸ ਪਰਿਵਾਰਿਕ ਸਦਮੇ ਵਿਚ ਸਮੂਲੀਅਤ ਕਰਦੇ ਹੋਏ ਤੇ ਸਭਨਾਂ ਨੂੰ ਭਾਣੇ ਵਿਚ ਵਿਚਰਣ ਦੀ ਸ਼ਕਤੀ ਦੀ ਬਖਸਿ਼ਸ਼ ਕਰਨ ਦੀ ਅਰਜੋਈ ਕਰਦੇ ਹੋਏ ਬ੍ਰਹਮਪੁਰਾ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਕੀਤਾ । ਇਸ ਅਰਦਾਸ ਵਿਚ ਸਾਮਿਲ ਹੋਣ ਵਾਲਿਆ ਵਿਚ ਸ. ਸਿਮਰਨਜੀਤ ਸਿੰਘ ਮਾਨ ਤੋ ਇਲਾਵਾ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ, ਜਸਕਰਨ ਸਿੰਘ ਕਾਹਨਸਿੰਘਵਾਲਾ, ਮਾਸਟਰ ਕਰਨੈਲ ਸਿੰਘ ਨਾਰੀਕੇ, ਪ੍ਰੋ. ਮਹਿੰਦਰਪਾਲ ਸਿੰਘ, ਕੁਸਲਪਾਲ ਸਿੰਘ ਮਾਨ, ਗੁਰਸੇਵਕ ਸਿੰਘ ਜਵਾਹਰਕੇ, ਹਰਪਾਲ ਸਿੰਘ ਬਲੇਰ, ਕੁਲਦੀਪ ਸਿੰਘ ਭਾਗੋਵਾਲ, ਅਵਤਾਰ ਸਿੰਘ ਖੱਖ (ਸਾਰੇ ਜਰਨਲ ਸਕੱਤਰ), ਗੁਰਜੰਟ ਸਿੰਘ ਕੱਟੂ ਵਿਸੇਸ ਸਕੱਤਰ, ਲਖਵੀਰ ਸਿੰਘ ਮਹੇਸ਼ਪੁਰੀਆ ਦਫਤਰ ਸਕੱਤਰ, ਰਣਦੀਪ ਸਿੰਘ ਪੀ.ਏ, ਅੰਮ੍ਰਿਤਪਾਲ ਸਿੰਘ ਛੰਦੜਾ ਯੂਥ ਪ੍ਰਧਾਨ, ਅਮਰੀਕ ਸਿੰਘ ਨੰਗਲ ਜਿ਼ਲ੍ਹਾ ਪ੍ਰਧਾਨ ਅੰਮ੍ਰਿਤਸਰ, ਹਰਬੀਰ ਸਿੰਘ ਸੰਧੂ ਸਕੱਤਰ, ਕੁਲਵੰਤ ਸਿੰਘ ਕੋਟਲਾ ਮਜੀਠਾ, ਕੁਲਵੰਤ ਸਿੰਘ ਮਝੈਲ, ਬਾਬਾ ਨੱਥਾ ਸਿੰਘ, ਬੀਬੀ ਦਰਸ਼ਨ ਕੌਰ, ਬੀਬੀ ਗੁਰਦੀਪ ਕੌਰ ਚੱਠਾ, ਹਰਜੀਤ ਸਿੰਘ ਮੀਆਪੁਰ, ਜਸਵੀਰ ਸਿੰਘ ਬੱਚੜੇ ਆਦਿ ਆਗੂ ਹਾਜ਼ਰ ਸਨ ।

Leave a Reply

Your email address will not be published. Required fields are marked *