ਭਾਈ ਨਵਤੇਜ ਸਿੰਘ ਹਨੀ ਦੇ ਹੋਏ ਅਕਾਲ ਚਲਾਣੇ ਉਤੇ ਸ. ਮਾਨ ਤੇ ਪਾਰਟੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਫ਼ਤਹਿਗੜ੍ਹ ਸਾਹਿਬ, 21 ਦਸੰਬਰ ( ) “ਸ. ਨਵਤੇਜ ਸਿੰਘ ਹਨੀ ਜਿਨ੍ਹਾਂ ਨੇ ਲੰਮਾਂ ਸਮਾਂ ਨਿਰਸਵਾਰਥ ਹੋ ਕੇ ਦ੍ਰਿੜਤਾ ਨਾਲ ਪੰਥਕ ਸੇਵਾਵਾਂ ਕਰਦੇ ਰਹੇ ਹਨ ਅਤੇ ਜੋ ਸਿੱਖ ਕੌਮ ਦੀ ਆਜਾਦੀ ਖ਼ਾਲਿਸਤਾਨ ਦੇ ਨਿਸ਼ਾਨੇ ਉਤੇ ਸੰਜ਼ੀਦਾ ਹੋ ਕੇ ਨੌਜ਼ਵਾਨੀ ਵਿਚ ਪ੍ਰਚਾਰ ਕਰਦੇ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀਆਂ ਨੀਤੀਆ ਅਤੇ ਸੋਚ ਨੂੰ ਪਿੰਡ-ਪਿੰਡ, ਗਲੀ-ਗਲੀ ਪਹੁੰਚਾਉਣ ਦੀ ਜਿੰਮੇਵਾਰੀ ਨਿਭਾਉਦੇ ਰਹੇ ਹਨ ਅਤੇ ਜਿਨ੍ਹਾਂ ਦੇ ਮਨ-ਆਤਮਾ ਵਿਚ ‘ਮੈਂ ਮਰਾਂ ਪੰਥ ਜੀਵੇ’ ਦੀ ਵੱਡਮੁੱਲੀ ਸੋਚ ਪ੍ਰਬਲ ਰਹਿੰਦੀ ਸੀ, ਉਨ੍ਹਾਂ ਨੇ ਕਦੀ ਵੀ ਖ਼ਾਲਸਾ ਪੰਥ ਨੂੰ ਲੋੜ ਪੈਣ ਤੇ ਪਿੱਠ ਨਹੀ ਦਿਖਾਈ ਬਲਕਿ ਮੋਹਰਲੀਆ ਕਤਾਰਾਂ ਵਿਚ ਖਲੋਕੇ ਖ਼ਾਲਸਾ ਪੰਥ ਦੀ ਸੇਵਾ ਕਰਦੇ ਰਹੇ ਹਨ । ਉਹ ਆਪਣੀ ਸਵਾਸਾਂ ਦੀ ਪੂੰਜੀ ਸੰਪੂਰਨ ਕਰਦੇ ਹੋਏ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ । ਜਿਨ੍ਹਾਂ ਦੇ ਚਲੇ ਜਾਣ ਨਾਲ ਪੰਥਕ ਹਲਕਿਆ ਤੇ ਸਮੂਹ ਖ਼ਾਲਸਾ ਪੰਥ ਨੂੰ ਕਦੀ ਵੀ ਨਾ ਪੂਰਾ ਹੋਣ ਵਾਲਾ ਅਸਹਿ ਤੇ ਅਕਹਿ ਘਾਟਾ ਪਿਆ ਹੈ । ਅਸੀ ਇਸ ਸਹੋਲੀ ਪਰਿਵਾਰ ਦੇ ਡੂੰਘੇ ਸਦਮੇ ਵਿਚ ਸਮੂਲੀਅਤ ਕਰਦੇ ਹੋਏ ਵਿਛੜੀ ਨੇਕ ਪਵਿੱਤਰ ਆਤਮਾ ਦੀ ਸ਼ਾਂਤੀ ਲਈ ਜਿਥੇ ਅਰਦਾਸ ਕਰਦੇ ਹਾਂ, ਉਥੇ ਸਮੁੱਚੇ ਖ਼ਾਲਸਾ ਪੰਥ ਵਿਚ ਵਿਚਰਣ ਵਾਲੀਆ ਉਸ ਆਤਮਾ ਨੂੰ ਪਿਆਰ ਕਰਨ ਵਾਲੀਆ ਸਖਸ਼ੀਅਤਾਂ, ਪਰਿਵਾਰਿਕ ਮੈਬਰਾਂ, ਮਿੱਤਰ, ਸੰਬੰਧੀਆਂ ਸਭਨਾਂ ਨੂੰ ਭਾਣੇ ਵਿਚ ਵਿਚਰਣ ਦੀ ਸ਼ਕਤੀ ਬਖਸਣ ਲਈ ਅਰਜੋਈ ਵੀ ਕਰਦੇ ਹਾਂ ।”

ਇਸ ਦੁੱਖ ਦਾ ਪ੍ਰਗਟਾਵਾ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਮੇਤ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਜਨਾਬ ਫੁਰਕਾਨ ਕੁਰੈਸੀ ਮੀਤ ਪ੍ਰਧਾਨ, ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ, ਸ. ਜਸਕਰਨ ਸਿੰਘ ਕਾਹਨਸਿੰਘਵਾਲਾ, ਮਾਸਟਰ ਕਰਨੈਲ ਸਿੰਘ ਨਾਰੀਕੇ, ਪ੍ਰੋ. ਮਹਿੰਦਰਪਾਲ ਸਿੰਘ, ਸ. ਕੁਸਲਪਾਲ ਸਿੰਘ ਮਾਨ, ਗੁਰਸੇਵਕ ਸਿੰਘ ਜਵਾਹਰਕੇ, ਹਰਪਾਲ ਸਿੰਘ ਬਲੇਰ, ਕੁਲਦੀਪ ਸਿੰਘ ਭਾਗੋਵਾਲ, ਅਵਤਾਰ ਸਿੰਘ ਖੱਖ (ਸਾਰੇ ਜਰਨਲ ਸਕੱਤਰ), ਇਮਾਨ ਸਿੰਘ ਮਾਨ ਸਰਪ੍ਰਸਤ ਯੂਥ, ਅੰਮ੍ਰਿਤਪਾਲ ਸਿੰਘ ਛੰਦੜਾ ਯੂਥ ਪ੍ਰਧਾਨ, ਗੁਰਜੰਟ ਸਿੰਘ ਕੱਟੂ ਵਿਸੇਸ ਸਕੱਤਰ, ਲਖਵੀਰ ਸਿੰਘ ਮਹੇਸ਼ਪੁਰੀਆ ਦਫਤਰ ਸਕੱਤਰ, ਜਸਵੰਤ ਸਿੰਘ ਚੀਮਾਂ, ਗੁਰਚਰਨ ਸਿੰਘ ਗਰੇਵਾਲ, ਨਵਨੀਤ ਗੋਪੀ ਆਦਿ ਆਗੂਆ ਨੇ ਸਹੋਲੀ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਅਤੇ ਅਰਦਾਸ ਕਰਦੇ ਹੋਏ ਕੀਤਾ ।

Leave a Reply

Your email address will not be published. Required fields are marked *