ਬਾਬਾ ਨੱਥਾ ਸਿੰਘ ਸਰਕਲ ਪ੍ਰਧਾਨ ਬਾਬਾ ਬਕਾਲਾ ਦੇ ਹੋਏ ਅਕਾਲ ਚਲਾਣੇ ਉਤੇ ਸ. ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾਂ ਕੀਤਾ
ਫ਼ਤਹਿਗੜ੍ਹ ਸਾਹਿਬ, 06 ਜਨਵਰੀ ( ) “ਨਿਹੰਗ ਸਿੰਘ ਸ. ਨੱਥਾ ਸਿੰਘ ਜੋ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪਾਰਟੀ ਦੇ ਬਾਬਾ ਬਕਾਲਾ ਸਰਕਲ ਦੇ ਪ੍ਰਧਾਨ ਦੀ ਸੇਵਾ ਲੰਮੇ ਸਮੇ ਤੋ ਨਿਭਾਉਦੇ ਆ ਰਹੇ ਸਨ, ਜਿਨ੍ਹਾਂ ਨੇ ਅਣਥੱਕ ਅਤੇ ਨਿਰਸਵਾਰਥ ਸੇਵਾਵਾਂ ਕਰਦੇ ਹੋਏ ਬਾਬਾ ਬਕਾਲਾ ਸਰਕਲ ਵਿਚ ਪਾਰਟੀ ਦੇ ਮੈਬਰਾਂ ਦੀ ਗਿਣਤੀ ਵਧਾਉਣ ਅਤੇ ਪਾਰਟੀ ਸੋਚ ਦਾ ਪ੍ਰਚਾਰ ਕਰਨ ਵਿਚ ਵੱਡੀ ਭੂਮਿਕਾ ਨਿਭਾਈ ਹੈ, ਉਹ ਬੀਤੇ ਦਿਨੀ ਆਪਣੀ ਬਿਮਾਰੀ ਦੇ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਵਿਖੇ ਜੇਰੇ ਇਲਾਜ ਅਧੀਨ ਸਨ । ਜਿਨ੍ਹਾਂ ਦੀ ਸਵਾਸਾਂ ਦੀ ਪੂੰਜੀ ਪੂਰਨ ਹੋਣ ਤੇ ਉਹ ਗੁਰੂ ਚਰਨਾਂ ਵਿਚ ਬੀਤੇ ਦਿਨੀਂ ਜਾ ਨਿਵਾਜੇ ਹਨ । ਜਿਸ ਨਾਲ ਉਨ੍ਹਾਂ ਦੇ ਪਰਿਵਾਰ, ਇਲਾਕਾ ਨਿਵਾਸੀਆ ਅਤੇ ਖ਼ਾਲਸਾ ਪੰਥ ਨੂੰ ਇਕ ਵੱਡਾ ਘਾਟਾ ਪਿਆ ਹੈ । ਅਸੀਂ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰਿਕ ਮੈਬਰਾਂ, ਸੰਬੰਧੀਆਂ ਨਾਲ ਸਮੂਲੀਅਤ ਕਰਦੇ ਹੋਏ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਅਰਜੋਈ ਕਰਦੇ ਹਾਂ ਕਿ ਵਿਛੜੀ ਪਵਿੱਤਰ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸਣ ਅਤੇ ਸਾਨੂੰ ਸਾਰਿਆ ਨੂੰ ਭਾਣੇ ਵਿਚ ਵਿਚਰਣ ਲਈ ਸ਼ਕਤੀ ਦੀ ਬਖਸਿ਼ਸ਼ ਕਰਨ ।”
ਇਸ ਦੁੱਖ ਦਾ ਪ੍ਰਗਟਾਵਾਂ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪਾਰਟੀ ਆਗੂਆਂ ਨੇ ਸਮੂਹਿਕ ਤੌਰ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਕੀਤਾ । ਇਸ ਅਰਦਾਸ ਵਿਚ ਸਾਮਿਲ ਹੋਣ ਵਾਲਿਆ ਵਿਚ ਸ. ਮਾਨ ਤੋ ਇਲਾਵਾ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ, ਜਸਕਰਨ ਸਿੰਘ ਕਾਹਨਸਿੰਘਵਾਲਾ, ਮਾਸਟਰ ਕਰਨੈਲ ਸਿੰਘ ਨਾਰੀਕੇ, ਪ੍ਰੋ. ਮਹਿੰਦਰਪਾਲ ਸਿੰਘ, ਕੁਸਲਪਾਲ ਸਿੰਘ ਮਾਨ, ਗੁਰਸੇਵਕ ਸਿੰਘ ਜਵਾਹਰਕੇ, ਹਰਪਾਲ ਸਿੰਘ ਬਲੇਰ, ਕੁਲਦੀਪ ਸਿੰਘ ਭਾਗੋਵਾਲ, ਅਵਤਾਰ ਸਿੰਘ ਖੱਖ (ਸਾਰੇ ਜਰਨਲ ਸਕੱਤਰ), ਇਮਾਨ ਸਿੰਘ ਮਾਨ ਸਰਪ੍ਰਸਤ ਯੂਥ, ਗੋਬਿੰਦ ਸਿੰਘ ਸੰਧੂ ਜਥੇਬੰਧਕ ਸਕੱਤਰ, ਗੁਰਜੰਟ ਸਿੰਘ ਕੱਟੂ ਵਿਸੇਸ ਸਕੱਤਰ, ਲਖਵੀਰ ਸਿੰਘ ਮਹੇਸ਼ਪੁਰੀਆ ਦਫਤਰ ਸਕੱਤਰ, ਰਣਦੀਪ ਸਿੰਘ ਸਕੱਤਰ, ਅਮਰੀਕ ਸਿੰਘ ਨੰਗਲ ਜਿ਼ਲ੍ਹਾ ਪ੍ਰਧਾਨ ਅੰਮ੍ਰਿਤਸਰ, ਹਰਬੀਰ ਸਿੰਘ ਸੰਧੂ ਸਕੱਤਰ ਅੰਮ੍ਰਿਤਸਰ, ਬੀਬੀ ਦਰਸ਼ਨ ਕੌਰ ਜਰਨਲ ਸਕੱਤਰ ਮਾਝਾ ਜੋਨ, ਕੁਲਵੰਤ ਸਿੰਘ ਮਜੀਠਾ, ਕੁਲਵੰਤ ਸਿੰਘ ਮਝੈਲ, ਗੁਰਬਚਨ ਸਿੰਘ ਪਵਾਰ, ਹਰਜੀਤ ਸਿੰਘ ਮੀਆਪੁਰ, ਹਰਵਿੰਦਰ ਸਿੰਘ ਖਡੂਰ ਸਾਹਿਬ, ਬਲਵਿੰਦਰ ਸਿੰਘ ਜਡਿਆਲਾ, ਬੀਬੀ ਗੁਰਦੀਪ ਕੌਰ ਚੱਠਾ, ਜਤਿੰਦਰਬੀਰ ਸਿੰਘ ਪੰਨੂ ਆਦਿ ਆਗੂ ਹਾਜਰ ਸਨ ।
ਸ. ਨੱਥਾ ਸਿੰਘ ਦੀ ਦੇਹ ਦਾ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਬਾ ਬਕਾਲਾ ਵਿਖੇ ਦੁਪਹਿਰ 1 ਵਜੇ ਹੋਵੇਗਾ । ਸਮੁੱਚੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਇਸ ਸਮੇਂ ਅਰਦਾਸ ਵਿਚ ਸਾਮਿਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ ।